Amritvela Hukamnama Sahib Sachkhand Sri Darbar Sahib Sri Amritsar,(Ang:500-501) 12-December-2023 At;05:30AM.
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੫੦੦-੫੦੧)*੨੭ ਮੱਘਰ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:500-501) *12-December-2023 At;05:30AM. *ਗੂਜਰੀ ਮਹਲਾ ੫ ॥* *ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥* *ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ।੧।ਰਹਾਉ। ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ। ਖਾਇਓ = ਆਤਮਕ ਜੀਵਨ ਨੂੰ ਖਾ ਗਈ।੧। ਅਨੁਗ੍ਰਹੁ = ਕਿਰਪਾ। ਸੁਆਮੀ = ਹੇ ਸੁਆਮੀ! ਗਨਹ...