google.com, pub-4617457846989927, DIRECT, f08c47fec0942fa0 Learn to enjoy every minute of your life.Only I can change my life.: ਹੁਕਮਨਾਮਾ ਸਾਹਿਬ ਜੀ (ਅੰਗ-673 674)

Thursday, April 27, 2023

ਹੁਕਮਨਾਮਾ ਸਾਹਿਬ ਜੀ (ਅੰਗ-673 674)

 ਹੁਕਮਨਾਮਾ ਸਾਹਿਬ ਜੀ (ਅੰਗ-673 674)

 *ਧਨਾਸਰੀ ਮਹਲਾ ੫ ॥* 

 *ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥* 

~ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ ।


 *ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥* 


ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ।


 *ਜਿਹਵਾ ਏਕ ਕਵਨ ਗੁਨ ਕਹੀਐ ॥* 


। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧।ਰਹਾਉ।


 *ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥* 


ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ


 *ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥* 


ਹੇ ਪ੍ਰਭੂ! ਤੂੰ ਸਾਡੇ ਕੋ੍ਰੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ


 *ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥* 


ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨


 *ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥* 


ਨਾਨਕ! (ਆਖ—) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾ­ਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ,


 *ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥* 


ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ ।੩।੧੨।


ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ 


 *ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏🙏🌹🙏🙏*

No comments:

Post a Comment

हिम्मत

 अंधेरे में एक करोड का हीरा गिर गया था, उसे ढूंढने के लिए पाँच रूपएं की मोमबत्ती ने सहयोग किया। अभी बताओ वह पाँच रूपएं की एक छोटी सी मोमबत्त...