Thursday, April 20, 2023

Hukamnama Sahib (Ang:624-625)

Hukamnama Sahib (Ang:624-625)

ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁਿੜ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 

ਸੋਰਠਿ ਮਹਲਾ ੫ ॥
ਹੇ ਪ੍ਰਭੂ ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ (ਧੀਰਜ) ਦੇਣ ਵਾਲਾ ਹੈਂ । ਹੇ ਪ੍ਰਭੂ ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।  

Waheguru Ji Ka Khalsa Waheguru Ji Ki Fateh Ji
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏🙏

Amritvela Hukamnama Sahib Sachkhand Sri Darbar Sahib Sri Amritsar,(Ang:845-846)

🙏🌻🌷🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੮੪੫-੮੪੬)*੦੭ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*
Amritvela Hukamnama Sahib Sachkhand Sri Darbar Sahib Sri Amritsar,(Ang:845-846)
*20-April-2023 At;04:45AM.*🌹🌷🌻🙏

ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤ ਸੰਗਿ ਲਿਵ ਲਾਗੀ ॥੪॥੧॥

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥

ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ । ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ । (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ । (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ—ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ । (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ—) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ ।ਨਾਨਕ (ਭੀ) ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ।੧। ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ । ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ । ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ । ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ । ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ । (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ। ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ । ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ । ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ । ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ । (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ । ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ । (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ । ਨਾਨਕ ਬੇਨਤੀ ਕਰਦਾ ਹੈ—(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ । (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ । ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ।੪।੧।
English Translation :
BILAAVAL, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU:
The time of rejoicing has come; I sing of my Lord God. I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband? If only I could meet the Lord of the Universe, and be automatically absorbed into Him; tell me how, O my companions! Day and night, I stand and serve my God; how can I attain Him? Prays Nanak, have mercy on me, and attach me to the hem of Your robe, O Lord. || 1 || Joy has come! I have purchased the jewel of the Lord. Searching, the seeker has found the Lord with the Saints. I have met the Beloved Saints, and they have blessed me with their kindness; I contemplate the Unspoken Speech of the Lord. With my consciousness centered, and my mind one-pointed, I meditate on my Lord and Master, with love and affection. With my palms pressed together, I pray unto God, to bless me with the profit of the Lord’s Praise. Prays Nanak, I am Your slave. My God is inaccessible and unfathomable. || 2 || The date for my wedding is set, and cannot be changed; my union with the Lord is perfect. I am totally at peace, and my separation from Him has ended. The Saints meet and come together, and meditate on God; they form a wondrous wedding party. Gathering together, they arrive with poise and grace, and love fills the minds of the bride’s family. Her light blends with His Light, through and through, and everyone enjoys the Nectar of the Lord’s Name. Prays Nanak, the Saints have totally united me with God, the All-powerful Cause of causes. || 3 || Beautiful is my home, and beauteous is the earth. God has entered the home of my heart; I touch the Guru’s feet. Grasping the Guru’s feet, I awake in peace and poise. All my desires are fulfilled. My hopes are fulfilled, through the dust of the feet of the Saints. After such a long separation, I have met my Husband Lord. Night and day, the sounds of ecstasy resound and resonate; I have forsaken my stubborn-minded intellect. Prays Nanak, I seek the Sanctuary of my Lord and Master; in the Society of the Saints, I am lovingly attuned to Him. || 4 || 1 ||
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏🙏

ਅੱਜ ਦਾ ਵਿਚਾਰ

🪐 ਅੱਜ ਦਾ ਵਿਚਾਰ 🪐
÷÷÷÷÷÷÷÷÷÷÷÷÷÷÷÷÷÷÷÷÷÷÷÷÷÷÷÷
ਜਿੰਦਗੀ ਵਿੱਚ ਧੋਖਾ ਅਤੇ ਮੌਕਾ ਦੋਵੇਂ ਜਰੂਰੀ ਹਨ
ਧੋਖਾ ਜਿਊਣਾ ਸਿਖਾ ਦਿੰਦਾ ਹੈ,ਤੇ ਮੌਕਾ ਜਿੰਦਗੀ ਬਦਲ ਦਿੰਦਾ ਹੈ



****************************************


ਅੱਜ ਦਾ ਵਿਚਾਰ
!!!!!!!!!!!!!!!!!!!!!!! 
ਜਰਾ ਜਿਹੀ ਗਲਵਕੜੀ ਕਿੰਨੇ ਟੁੱਟਦਿਆਂ ਰਿਸ਼ਤਿਆਂ ਨੂੰ ਬਚਾ ਲੈਂਦੀ ਹੈ।

Wednesday, April 19, 2023

ਉਧਾਰ ਪੈਸਾ :

💵 ਅੱਜ ਦਾ ਵਿਚਾਰ 💵
----------------------------------------------------
ਉਧਾਰ ਪੈਸਾ : ਇੱਕ ਅਜਿਹੀ ਚੀਜ਼ ਹੈ
ਜਿਸ ਨੂੰ ਦੇਣ ਵੇਲੇ ਰਾਜਿਆਂ ਵਾਂਗ ਮਹਿਸੂਸ ਹੁੰਦਾ ਹੈ ਪਰ ਵਾਪਸ ਲੈਣ ਸਮੇਂ ਭਿਖਾਰੀਆਂ ਵਾਂਗ ਮੰਗਣਾ ਪੈਂਦਾ ਹੈ

ਅੱਜ ਦਾ ਵਿਚਾਰ

*ਅੱਜ ਦਾ ਵਿਚਾਰ*
**************
*ਹੁਣ ਘੜੀਆਂ ਦੱਸਦੀਆਂ ਹਨ ਕਿ ਰੋਟੀ ਦਾ ਵੇਲਾ ਹੈ। ਕਿਤਾਬਾਂ ਦੱਸਦੀਆਂ ਹਨ ਕਿ ਕੀ ਖਾਣਾ ਹੈ। ਮਨੁੱਖ ਆਪਣੀ ਸਮਝ ਗਵਾ ਚੁੱਕਿਆ ਹੈ।*

*आज का विचार*
**************
* अब घड़ियाँ कहती हैं कि रोटी का समय हो गया है। किताबें बताती हैं कि क्या खाना चाहिए। मनुष्य ने अपनी समझ खो दी है।*

Ang:626 ਸੋਰਠਿ ਮਹਲਾ ੫ ॥

🙏🌹🌷🌻ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੨੬)*੦੫ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*
Sandhiya Vela Hukamnama Sahib Sachkhand Sri Darbar Sahib Harmandir Sahib Sri Amritsar,(Ang:626)
*18-April-2023 At;07:55PM.*🌻🌷🌹🙏

ਸੋਰਠਿ ਮਹਲਾ ੫ ॥ 
ਗੁਰ ਅਪੁਨੇ ਬਲਿਹਾਰੀ ॥ 
ਜਿਨਿ ਪੂਰਨ ਪੈਜ ਸਵਾਰੀ ॥ 
ਮਨ ਚਿੰਦਿਆ ਫਲੁ ਪਾਇਆ ॥ 
ਪ੍ਰਭੁ ਅਪੁਨਾ ਸਦਾ ਧਿਆਇਆ ॥੧॥ 
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ 
ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ 
ਪ੍ਰਭਿ ਅਪਨੈ ਵਰ ਦੀਨੇ ॥ 
ਸਗਲ ਜੀਅ ਵਸਿ ਕੀਨੇ ॥ 
ਜਨ ਨਾਨਕ ਨਾਮੁ ਧਿਆਇਆ ॥ 
ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
{ਅੰਗ-੬੨੬}
__________

सोरठि महला ५ ॥ 
गुर अपुने बलिहारी ॥ 
जिनि पूरन पैज सवारी ॥ 
मन चिंदिआ फलु पाइआ ॥ 
प्रभु अपुना सदा धिआइआ ॥१॥
संतहु तिसु बिनु अवरु न कोई ॥ 
करण कारण प्रभु सोई ॥ रहाउ॥
प्रभि अपनै वर दीने ॥ 
सगल जीअ वसि कीने ॥ 
जन नानक नामु धिआइआ ॥ 
ता सगले दूख मिटाइआ ॥२॥५॥६९॥
{अंग-६२६}
_________

ਸੋਰਠਿ ਪੰਜਵੀਂ ਪਾਤਸ਼ਾਹੀ।
ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

_________

सोरठि पातशाही पांचवी ।
हे संत जनो! मैं अपने गुरु से कुर्बान जाता हूँ, जिसने (प्रभु के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभु का ध्यान धरता है वह मन-मांगी मुरादें प्राप्त कर लेता है।1।
हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ।
हे संत जनो! प्यारे प्रभु ने (जीवों को) सब वर दिए हुए हैं, सारे जीवों को उसने अपने वश में किया हुआ है। हे दास नानक! (कह: जब भी किसी ने) परमात्मा का नाम स्मरण किया, तब उसने अपने सारे दुख दूर कर लिए।2।5।69।
_________

Sorat'h, Fifth Mehl:
I am a sacrifice to my Guru.
He has totally preserved my honor.
I have obtained the fruits of my mind's desires.
I meditate forever on my God. ||1||
O Saints, without Him, there is no other at all.
He is God, the Cause of causes. ||Pause||
My God has given me His Blessing.
He has made all creatures subject to me.
Servant Nanak meditates on the Naam, the Name of the Lord,
and all his sorrows depart. ||2||5||69||
__________

🌹🌹🌹🌹🌹🌹
ਵਾਹਿਗੁਰੂ ਜੀ ਕਾ ਖ਼ਾਲਸਾ
 ਵਾਹਿਗੁਰੂ ਜੀ ਕੀ ਫ਼ਤਿਹ ਜੀ 🙏🙏
🌹🌹🌹🌹🌹🌹

Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:673-674)

🙏🌹🌺🏵️ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੭੩-੬੭੪)*੦੬ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*
Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:673-674)
*19-April-2023 At;04:45AM.*🏵️🌺🌹🙏

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
 
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏🙏

Tuesday, April 18, 2023

ਸਲੋਕ ਮਃ ੫ ॥

ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਮਃ ੫ ॥
ਜਿਨਾ੍ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
ਬੰਧਨ ਖੋਲਨਿ੍ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨਿ੍ ਰੰਗੁ ਜਿਸ ਦੀ ਸਭ ਧਾਰੀਆ ॥
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
(ਅੰਗ:520)

☬ ਪੰਜਾਬੀ ਵਿਆਖਿਆ :- ☬

ਸਲੋਕ ਪੰਜਵੀਂ ਪਾਤਿਸ਼ਾਹੀ।
ਸੰਸਾਰੀ ਰੂਪੀ ਨਾਲਾ ਪਾਰ ਕਰਦਿਆਂ ਹੋਇਆ ਮੇਰਾ ਪੈਰ ਨਹੀਂ ਖੁਭਦਾ, ਕਿਉਂਕਿ ਮੇਰੀ ਤੇਰੇ ਨਾਲ ਪ੍ਰੀਤ ਹੈ।
ਤੇਰੇ ਪੈਰਾਂ ਨਾਲ, ਹੇ ਕੰਮ ਮੇਰੀ ਆਤਮਾ ਸੀਤੀ ਹੋਈ ਹੈ। ਨਾਨਕ ਤੁਲਹੜਾ ਤੇ ਨਉਕਾ ਵਾਹਿਗੁਰੂ ਹੀ ਹੈ।
ਪੰਜਵੀਂ ਪਾਤਿਸ਼ਾਹੀ।
ਜਿਨ੍ਹਾਂ ਦੇ ਵੇਖਣ ਨਾਲ ਮੇਰੀ ਖੋਟੀ ਮਤ ਦੂਰ ਹੋ ਜਾਂਦੀ ਹੈ, ਉਹੀ ਮੇਰੇ ਦੋਸਤ ਹਨ।
ਮੈਂ ਸਾਰਾ ਜਹਾਨ ਲੱਭ ਲਿਆ ਹੈ। ਹੇ ਨਫਰ ਨਾਨਕ! ਬਹੁਤ ਹੀ ਥੋੜੇ ਹਨ ਐਸੇ ਪੁਰਸ਼।
ਪਉੜੀ।
ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ।
ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ਜਾਂਦੀ ਹੈ।
ਉਸ ਦੇ ਗੋਲੇ ਦੇ ਉਪਦੇਸ਼ ਨੂੰ ਕਮਾਉਣ ਦੁਆਰਾ ਜੰਮਣ ਤੇ ਮਰਨ ਦਾ ਡਰ ਦੂਰ ਹੋ ਜਾਂਦਾ ਹੈ।
ਸਾਧੂ ਜੂੜ ਵੱਢ ਸੁੱਟਦੇ ਹਨ ਅਤੇ ਭੂਤ ਸਾਰੇ ਅਲੋਪ ਹੋ ਜਾਂਦੇ ਹਨ।
ਸੰਤ ਉਸ ਨਾਲ ਸਾਡਾ ਪਿਆਰ ਪਾਉਂਦੇ ਹਨ, ਜਿਸ ਨੇ ਸਾਰਾ ਆਲਮ ਅਸਥਾਪਨ ਕੀਤਾ ਹੈ।
ਉਚੇ ਤੋਂ ਉਚਾ ਹੈ ਆਸਣ, ਪਹੁੰਚ ਤੋਂ ਪਰੇ ਬੇਅੰਤ ਸਾਹਿਬ ਦਾ।
ਹੱਥ ਬੰਨ੍ਹ ਕੇ, ਰਾਤ੍ਰੀ ਦਿਹੁੰ ਆਪਣੇ ਹਰ ਸੁਆਸ ਨਾਲ ਤੂੰ ਉਸ ਦਾ ਸਿਮਰਨ ਕਰ।
ਜਦ ਮਾਲਕ ਖੁਦ ਮਿਹਰਬਾਨ ਹੁੰਦਾ ਹੈ, ਤਦ ਹੀ ਅਨੁਰਾਗੀਆਂ (ਭਗਤਾਂ) ਦੀ ਸੰਗਤ ਪ੍ਰਾਪਤ ਹੁੰਦੀ ਹੈ।

☬ENGLISH

Slok 5th Guru.
My foot sticks not, while crossing the rivulet, as I cherish love for Thee.
To Thine feet, O Spouse, my soul is sewn and God is Nanak's raft and boat.
5th Guru.
They, a sight of whom banishes, evil-inclinations, are my friends.
I have searched the whole world through, but O Serf Nanak very rare are such persons.
Pauri.
Thou, O Lord, comest into my mind, when I behold Thine saints.
By abiding in the society of saints, the filth of mind is removed.
The fear of birth and death is dispelled by acting up to or remembering His Serf's instruction.
The saints untie the bonds and the demons all vanish away.
The saints make us love Him, who has installed the entire universe.
The highest of the high is the seat of the Inaccessible and Infinite Lord.
With clasped hands, night and day, remember Him with every breath of thine.
When the Lord Himself becomes merciful, then in the society of His devotees attained.

WAHEGURU JI KA KHALSA
WAHEGURU JI KI FATEH JI..
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ🙏🌻🙏

ਸਲੋਕੁ ਮਃ ੩ ॥

ਸਲੋਕੁ ਮਃ ੩ ॥ 
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

सलोकु मः ३ ॥ नानक नामु न चेतनी अगिआनी अंधुले अवरे करम कमाहि ॥ जम दरि बधे मारीअहि फिरि विसटा माहि पचाहि ॥१॥ मः ३ ॥ नानक सतिगुरु सेवहि आपणा से जन सचे परवाणु ॥ हरि कै नाइ समाइ रहे चूका आवणु जाणु ॥२॥ पउड़ी ॥ धनु स्मपै माइआ संचीऐ अंते दुखदाई ॥ घर मंदर महल सवारीअहि किछु साथि न जाई ॥ हर रंगी तुरे नित पालीअहि कितै कामि न आई ॥ जन लावहु चितु हरि नाम सिउ अंति होइ सखाई ॥ जन नानक नामु धिआइआ गुरमुखि सुखु पाई ॥१५॥

अर्थ: हे नानक जी! अंधे अज्ञानी नाम नहीं सिमरते और अन्य अन्य काम करते हैं। (नतीजा यह निकलता है, कि) जम के द्वार पर बहुत मार खाते हैं और फिर (विकार-रूप) विष्ठे में जलते है ॥१॥ हे नानक जी! जो मनुष्य अपने सतिगुरू की बताई हुई कार करते हैं वह मनुष्य सच्चे और कबूल हैं; वह हरी के नाम में लीन रहते हैं और उनका जन्म मरण ख़त्म हो जाता है ॥२॥ धन, दौलत और माया इकठ्ठी करते हैं, परन्तु आखिर को दुखदाई होती है; घर, मंदिर और महल बनातें हैं, परन्तु कुछ साथ नहीं जाता; कई रंगों के घोड़े सदा पालते हैं, परन्तु किसी काम नहीं आते। हे भाई सज्जनों! हरी के नाम के साथ मन जोड़ो, जो आखिर में साथी बने। हे दास नानक जी! जो मनुष्य नाम सिमरता है, वह सतिगुरू के सनमुख रह कर सुख पाता है ॥१५॥

Salok Ma 3 || Naanak Naam N Chetnee Agyaanee Andhhule Avre Karam Kamaahe || Jam Dar Badhhe Maareeah Fir Visttaa Maahe Pachaahe ||1|| Ma 3 || Naanak Satgur Seveh Aapnaa Se Jan Sache Parvaan || Har Kai Naae Samaae Rahe Chookaa Aavan Jaan ||2|| Paurree || Dhhan Sampai Maayaa Sancheeai Ante Dukhdaaee || Ghar Mandar Mehal Savaareeah Kishh Saathh N Jaaee || Har Rangee Ture Nit Paaleeah Kitai Kaam N Aaee || Jan Laavahu Chit Har Naam Siu Ant Hoe Sakhaaee || Jan Naanak Naam Dhheaaeaa Gurmukh Sukh Paaee ||15||

Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ🙏 🙏🌻🙏

Amritvela Hukamnama Sahib Sachkhand Sri Darbar Sahib Harmandir Sahib Sri Amritsar,

🙏🌺🏵️🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੨੮)*੦੫ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*,
Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:628)
*18-April-2023 At:04:45AM.*🌹🏵️🌺🙏

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

 
सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥

अर्थ :- (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥

Sorath Mahalaa 5 || Satgur Poore Bhaanaa || Taa Japeaa Naam Ramaanaa || Gobind Kirpaa Dhhaaree || Prabh Raakhee Paij Hamaaree ||1|| Har Ke Charan Sadaa Sukhdaaee || Jo Ishheh Soee Fal Paaveh Birthhee Aas N Jaaee ||1|| Rahaau || Kirpaa Kare Jis Praanpat Daataa Soee Sant Gun Gaavai || Prem Bhagat Taa Kaa Man Leenaa Paarbreham Man Bhaavai ||2|| Aath Pehar Har Kaa Jas Ravnaa Bikhai Thagauree Laathhee || Sang Milaae Leeaa Merai Kartai Sant Saadhh Bhae Saathhee ||3|| Kar Geh Leene Sarbas Deene Aapeh Aap Milaaeaa || Kahu Naanak Sarab Thhok Pooran Pooraa Satgur Paaeaa ||4||15||79||

 
Meaning :- When it was pleasing to the Perfect True Guru, Then I chanted the Naam, the Name of the Pervading Lord. The Lord of the Universe extended His Mercy to me, And God saved my honor. ||1|| The Lord’s feet are forever peace-giving. Whatever fruit one desires, he receives; his hopes shall not go in vain. ||1|| Pause || That Saint, unto whom the Lord of Life, the Great Giver, extends His Mercy – he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. ||3|| Taking me by the hand, He has given me everything, and blended me with Himself. Says Nanak Ji, everything has been perfectly resolved; I have found the Perfect True Guru. ||4||15||79||

 
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ 🙏🙏

Featured posts

Mongolia

 Mongolia! Mongolia is a vast and sparsely populated country in East Asia, known for its stunning natural beauty, rich history, and unique c...

Popular posts