Amritvela Hukamnama Sahib Sachkhand Sri Darbar Sahib Sri Amritsar,(Ang:613)
🙏🌻🌹🌷ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੧੩)*੨੨ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:613) *05-May-2023 At;04:45AM.*🌷🌹🌻🙏 🌺🌺🌺🌺🌺🌺 *ਸੋਰਠਿ ਮਹਲਾ ੫ ॥* *ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥* *☬ ਵਿਆਖਿਆ ☬* *(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ...