Sunday, October 1, 2023

शारदिय नवरात्रोत्सव संदेश

सर्वमंगल मांगल्ये शिवे सर्वार्थ साधिके!
शरण्ये ञ्येंबके गौरी नारायणि नमोस्तुते!!

आई जगदंबेची अखंड कृपा तुमच्यावर आणि तुमच्या कुटुंबियांवर राहो आणि तुम्हा सर्वांचे जीवन आनंदमय आणि सुखमय होवो, अशी श्री जगदंबेच्या चरणी प्रार्थना!!!I

आजपासुन सुरू होणा-या 
शारदिय नवरात्रोत्सवाच्या
आपणास व आपल्या परिवारास हार्दिक शुभेच्छा ! 
आई अंबाबाईच्या कृपेने आपणास उत्त्तम आरोग्य,
सुख, 
शांती, 
समाधान लाभो.. 
हिच महालक्ष्मी चरणी मनापासुन प्रार्थना !!

Thursday, May 25, 2023

Food lifestyle

Eat food which is fresh to get more nutrients vitamins protien healthy body. 
Food cooked in mid utensils are 100 percent beneficial for han body. 
Energy we get from food also depends on who is making it as his or her waves gets into it. 
Always make sure also food served on which utensils. 
Indian culture of food making with serving is best way to human body. 
Lifestyle made fast in today's life should be avoided as we work earn and live for food. 
Quantity of food to eat should be always keep in mind . 

Tuesday, May 23, 2023

Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:639-640)

🙏🏵️🌻🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੩੯-੬੪੦)*੦੯ ਜੇਠ,ਸੰਮਤ ੫੫੫ ਨਾਨਕਸ਼ਾਹੀ*
Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:639-640)
*23-May-2023 At;04:30AM.*🌹🌻🏵️🙏

*ਸੋਰਠਿ ਮਹਲਾ ੫ ਘਰੁ ੧ ਅਸਟਪਦੀਆ*
*ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧।।

*ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ* *ਦੇ ਘਰ ਵਿਚ ਭੰਡਾਰੇ ਭਰੇ ਪਏ ਹਨ, ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ ॥੩॥ ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ॥੪॥ ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ॥੫॥ ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ॥੬॥ ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ॥੭॥ ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ* *ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੮॥ ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ ਜੀ! (ਆਖੋ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ॥੯॥੧॥*

*सोरठि महला ५ घरु १ असटपदीआ*
*ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नामु दानु देइ जन अपने दूख दरदा का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥ सचे चरण सरेवीअहि भाई भ्रमु भउ होवै नासु ॥ मिलि संत सभा मनु मांजीऐ भाई हरि कै नामि निवासु ॥ मिटै अंधेरा अगिआनता भाई कमल होवै परगासु ॥ गुर बचनी सुखु ऊपजै भाई सभि फल सतिगुर पासि ॥३॥ मेरा तेरा छोडिऐ भाई होईऐ सभ की धूरि ॥ घटि घटि ब्रहमु पसारिआ भाई पेखै सुणै हजूरि ॥ जितु दिनि विसरै पारब्रहमु भाई तितु दिनि मरीअै झूरि ॥ करन करावन समरथो भाई सरब कला भरपूरि ॥४॥ प्रेम पदारथु नामु है भाई माइआ मोह बिनासु ॥ तिसु भावै ता मेलि लए भाई हिरदै नाम निवासु ॥ गुरमुखि कमलु प्रगासीऐ भाई रिदै होवै परगासु ॥ प्रगटु भइआ परतापु प्रभ भाई मउलिआ धरति अकासु ॥५॥ गुरि पूरै संतोखिआ भाई अहिनिसि लागा भाउ ॥ रसना रामु रवै सदा भाई साचा सादु सुआउ ॥ करनी सुणि सुणि जीविआ भाई निहचलु पाइआ थाउ ॥ जिसु परतीति न आवई भाई सो जीअड़ा जलि जाउ ॥६॥ बहु गुण मेरे साहिबै भाई हउ तिस कै बलि जाउ ॥ ओहु निरगुणीआरे पालदा भाई देइ निथावे थाउ ॥ रिजकु संबाहे सासि सासि भाई गूड़ा जा का नाउ ॥ जिसु गुरु साचा भेटीऐ भाई पूरा तिसु करमाउ ॥७॥ तिसु बिनु घड़ी न जीवीऐ भाई सरब कला भरपूरि ॥ सासि गिरासि न विसरै भाई पेखउ सदा हजूरि ॥ साधू संगि मिलाइआ भाई सरब रहिआ भरपूरि ॥ जिना प्रीति न लगीआ भाई से नित नित मरदे झूरि ॥८॥ अंचलि लाइ तराइआ भाई भउजलु दुखु संसारु ॥ करि किरपा नदरि निहालिआ भाई कीतोनु अंगु अपारु ॥ मनु तनु सीतलु होइआ भाई भोजनु नाम अधारु ॥ नानक तिसु सरणागती भाई जि किलबिख काटणहारु ॥९॥१॥* 

*अर्थ: हे मेरे मन! (हमेशा) हरी भगवान का नाम जपना चाहिए। वह भगवान अपने सेवक को अपने नाम की दाति देता है। वह सारी दुख-पीड़ाओं को नाश करने वाला है। रहाउ। हे भाई! जिस परमात्मा ने आप ही सारा जगत पैदा किया है, जो सारे जगत का मूल है, जो सारी शक्तियों का मालिक है, जिसने अपनी वस्तु (सक्ता) दे के (मनुष्य की) जीवात्मा और शरीर पैदा किए हैं, वह करतार (तो) किसी भी पक्ष से बयान नहीं किया जा सकता। हे भाई उस करतार का रूप बताया नहीं जा सकता। उसे कैसे देखा जाए? हे भाई! गोबिंद के रूप गुरू की सिफत करनी चाहिए, क्योंकि गुरू से ही सारे जगत के मूल परमात्मा की सूझ पड़ सकती है।1। हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।2। हे भाई! सदा-स्थिर रहने वाले परमात्मा के चरण हृदय में बसा के रखने चाहिए, (इस तरह मन के) भ्रम का (भटकना का) (हरेक किस्म के) डर का नाश हो जाता है। हे भाई! साध-संगति में मिल के मन को साफ करना चाहिए (इस तरह) परमात्मा के नाम में (मन का) निवास हो जाता है। (साध-संगति की बरकति से) हे भाई! आत्मिक जीवन के पक्ष से अज्ञानता का अंधकार (मनुष्य के अंदर से) मिट जाता है (हृदय का) कमल पुष्प खिल उठता है। हे भाई! गुरू के बचनों पर चलने से आत्मिक आनंद पैदा होता है। सारे फल गुरू के पास हैं।3। हे भाई! भेद भाव त्याग देने चाहिए, सबके चरणों की धूड़ बन जाना चाहिए। हे भाई! परमात्मा हरेक शरीर में बस रहा है, वह सबके अंग-संग हो के (सबके कामों को) देखता है (सबकी बातें) सुनता है। हे भाई! जिस दिन परमात्मा भूल जाए, उस दिन दुखी हो के (हम) आत्मिक मौत सहेड़ लेते हैं। हे भाई! (ये याद रखो कि) परमात्मा सब कुछ कर सकने वाला है और (जीवों से) करवा सकने वाला है। परमात्मा में सारी ताकतें मौजूद हैं।4। हे भाई! (जिस मनुष्य के हृदय में परमात्मा के) प्यार का कीमती धन मौजूद है, हरी-नाम मौजूद है (उसके अंदर से) माया के मोह का नाश हो जाता है। हे भाई! उस परमात्मा को (जब) अच्छा लगे तब वह (जिसको अपने चरणों में) मिला लेता है (उसके) हृदय में उस प्रभू के नाम का निवास हो जाता है। हे भाई! गुरू के सन्मुख होने से (हृदय का) कमल फूल खिल उठता है, दिल में (आत्मिक जीवन की सूझ का) प्रकाश हो जाता है। हे भाई! (गुरू की शरण पड़ने से मनुष्य के अंदर) परमात्मा की ताकत प्रकट हो जाती है (मनुष्य को समझ आ जाता है कि परमात्मा बेअंत शक्तियों का मालिक है, और प्रभू की ताकत से ही) धरती खिली हुई है, आकाश खिला हुआ है।5। हे भाई! जिस मनुष्य को पूरे गुरू ने संतोख की दाति दे दी, (उसके अंदर) दिन रात (प्रभू चरनों का) प्यार बना रहता है, वह मनुष्य सदा (अपनी) जीभ से परमात्मा का नाम जपता रहता है। (नाम जपने का ये) स्वाद (ये) निशाना (उसके अंदर) सदा कायम रहता है। हे भाई! वह मनुष्य अपने कानों से (परमात्मा की सिफत सालाह) सुन-सुन के आत्मिक जीवन हासिल करता रहता है, (वह प्रभू-चरणों में) अटल स्थान की प्राप्ति बनाए रहता है। पर, हे भाई! जिस मनुष्य को (गुरू पर) ऐतबार नहीं होता उसकी (दुर्भाग्यपूर्ण) जीवात्मा (विकारों में) जल जाती है (और आत्मिक मौत सहेड़ लेती है)।6। हे भाई! मेरे मालिक प्रभू में बेअंत गुण हैं, मैं उससे सदके-कुर्बान जाता हूँ। हे भाई! वह मालिक गुणहीन को (भी) पालता है, वह निआसरे मनुष्य को सहारा देता है। वह मालिक हरेक सांस के साथ रिजक पहुँचाता है, उसका नाम (सिमरन करने वाले के मन पर प्रेम का) गाढ़ा रंग चढ़ा देता है। हे भाई! जिस मनुष्य को सच्चा गुरू मिल जाता है (उसको प्रभू मिल जाता है) उसकी किस्मत जाग जाती है।7। हे भाई! वह परमात्मा सारी ही ताकतों से भरपूर है, उस (की याद) के बिना एक घड़ी भी (मनुष्य का) आत्मिक जीवन कायम नहीं रह सकता। हे भाई! मैं तो उस परमात्मा को अपने अंग-संग बसता देखता हूँ, मुझे वह खाते हुए सांस लेते हुए कभी भी नहीं भूलता। हे भाई! जिस मनुष्य को परमात्मा ने गुरू की संगति में मिला दिया, उसे वह परमात्मा हर जगह मौजूद दिखाई देने लग जाता है। पर, हे भाई! जिनके अंदर परमात्मा का प्यार पैदा नहीं होता, वह सदा चिंतातुर हो-हो के आत्मिक मौत मरता रहता है।8। हे भाई! (शरण में आए मनुष्य को) अपने पल्लू से लगा के परमात्मा खुद इस दुख-रूपी संसार-समुंद्र से पार लंघा लेता है। प्रभू (उस पर) कृपा करके (उसको) मेहर की निगाह से देखता है, उसका बेअंत पक्ष करता है। हे भाई! मनुष्य का मन ठंडा हो जाता है, शरीर शांत हो जाता है, वह (अपने आत्मिक जीवन के लिए) नाम की खुराक़ (खाता है), नाम का सहारा लेता है। हे नानक! (कह–) हे भाई! उस परमात्मा की शरण पड़ो, जो सारे पाप काट सकता है।9।1।*

*Sorath Mehalaa 5 Ghar 1 Asattapadheeaa*
*Ik Oankaar Sathigur Prasaadh || Sabh Jag Jinehi Oupaaeiaa Bhaaee Karan Kaaran Samarathh || Jeeo Pindd Jin Saajiaa Bhaaee Dhae Kar Apanee Vathh || Kin Keheeai Kio Dhaekheeai Bhaaee Karathaa Eaek Akathh || Gur Govindh Salaaheeai Bhaaee Jis Thae Jaapai Thathh ||1|| Maerae Man Japeeai Har Bhagavanthaa || Naam Dhaan Dhaee Jan Apanae Dhookh Dharadh Kaa Hanthaa || Rehaao || Jaa Kai Ghar Sabh Kishh Hai Bhaaee No Nidhh Bharae Bhanddaar || This Kee Keemath Naa Pavai Bhaaee Oochaa Agam Apaar || Jeea Janth Prathipaaladhaa Bhaaee Nith Nith Karadhaa Saar || Sathigur Pooraa Bhaetteeai Bhaaee Sabadh Milaavanehaar ||2|| Sachae Charan Saraeveeahi Bhaaee Bhram Bho Hovai Naas || Mil Santh Sabhaa Man Maanjeeai Bhaaee Har Kai Naam Nivaas || Mittai Andhhaeraa Agiaanathaa Bhaaee Kamal Hovai Paragaas || Gur Bachanee Sukh Oopajai Bhaaee Sabh Fal Sathigur Paas ||3|| Maeraa Thaeraa Shhoddeeai Bhaaee Hoeeai Sabh Kee Dhhoor || Ghatt Ghatt Breham Pasaariaa Bhaaee Paekhai Sunai Hajoor || Jith Dhin Visarai Paarabreham Bhaaee Thith Dhin Mareeai Jhoor || Karan Karaavan Samarathho Bhaaee Sarab Kalaa Bharapoor ||4|| Praem Padhaarathh Naam Hai Bhaaee Maaeiaa Moh Binaas || This Bhaavai Thaa Mael Leae Bhaaee Hiradhai Naam Nivaas || Guramukh Kamal Pragaaseeai Bhaaee Ridhai Hovai Paragaas || Pragatt Bhaeiaa Parathaap Prabh Bhaaee Mouliaa Dhharath Akaas ||5|| Gur Poorai Santhokhiaa Bhaaee Ahinis Laagaa Bhaao || Rasanaa Raam Ravai Sadhaa Bhaaee Saachaa Saadh Suaao || Karanee Sun Sun Jeeviaa Bhaaee Nihachal Paaeiaa Thhaao || Jis Paratheeth N Aavee Bhaaee So Jeearraa Jal Jaao ||6|| Bahu Gun Maerae Saahibai Bhaaee Ho This Kai Bal Jaao || Ouhu Niraguneeaarae Paaladhaa Bhaaee Dhaee Nithhaavae Thhaao || Rijak Sanbaahae Saas Saas Bhaaee Goorraa Jaa Kaa Naao || Jis Gur Saachaa Bhaetteeai Bhaaee Pooraa This Karamaao ||7|| This Bin Gharree N Jeeveeai Bhaaee Sarab Kalaa Bharapoor || Saas Giraas N Visarai Bhaaee Paekho Sadhaa Hajoor || Saadhhoo Sang Milaaeiaa Bhaaee Sarab Rehiaa Bharapoor || Jinaa Preeth N Lageeaa Bhaaee Sae Nith Nith Maradhae Jhoor ||8|| Anchal Laae Tharaaeiaa Bhaaee Bhoujal Dhukh Sansaar || Kar Kirapaa Nadhar Nihaaliaa Bhaaee Keethon Ang Apaar || Man Than Seethal Hoeiaa Bhaaee Bhojan Naam Adhhaar || Naanak This Saranaagathee Bhaaee J Kilabikh Kaattanehaar ||9||1||*

*Meaning: Sorath Mahalaa 5 Ghar 1 Asattpadeeaa*
*One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures,* *O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. ||2|| Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru's Word, peace wells up, O Siblings of Destiny; all fruits are with the True Guru. ||3|| Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. ||4|| The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. ||5|| The Perfect Guru has blessed me with contentment, O Siblings of Destiny; day and night, I remain attached to the Lord's Love. My tongue continually chants the Lord's Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. ||6|| My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. ||7|| Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. ||8|| Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak Ji has entered His Sanctuary, O Siblings of Destiny; the Lord is the Destroyer of sins. ||9||1||*

ੴ ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ ੴ 
ੴ Waheguru Ji Ka Khalsa 
Waheguru Ji Ki Fateh Ji🌻🙏

Thursday, May 11, 2023

ਅੱਜ ਦਾ ਵਿਚਾਰ

✍️ ਅੱਜ ਦਾ ਵਿਚਾਰ ✍️
~~~~~~~~~~~~~~~~~~~~~~~
ਤਰੀਫ਼ ਕਰਨ ਵਾਲੇ ਬੇਸ਼ਕ ਤੁਹਾਨੂੰ ਪਹਿਚਾਣ ਦੇ ਹੋਣਗੇੇ
ਪਰ ਫਿਕਰ ਕਰਨ ਵਾਲਿਆਂ ਨੂੰ ਤੁਹਾਨੂੰ ਖੁਦ ਪਹਿਚਾਨਣਾ ਪਵੇਗਾ



*ਅੱਜ ਦਾ ਵਿਚਾਰ*
^^^^^^^^^^^^^^
*ਪਿਓ ਤੇ ਸੂਰਜ ਦੀ ਗਰਮੀ ਬਰਦਾਸ਼ਤ ਕਰਨੀ ਸਿੱਖੋ ਕਿਉਂਕਿ ਇਹਨਾਂ ਦੇ ਡੁੱਬਣ ਨਾਲ ਹਨੇਰਾ ਹੋ ਜਾਂਦਾ ਹੈ।*


*ਅੱਜ ਦਾ ਵਿਚਾਰ*
^^^^^^^^^^^^^^
*ਵਿਸ਼ਵਾਸ ਹੋਵੇ ਤਾਂ ਚੁੱਪ ਵੀ ਸਮਝ ਆ ਜਾਂਦੀ ਹੈ ਨਹੀ ਤਾਂ ਬੋਲੇ ਗਏ ਸ਼ਬਦਾਂ ਦੇ ਵੀ ਗ਼ਲਤ ਅਰਥ ਕੱਢ ਲਏ ਜਾਂਦੇ ਨੇ...।*



⏰ ਅੱਜ ਦਾ ਵਿਚਾਰ ⏰
***********************************
ਅਸੀਂ ਸਮੇਂ ਨੂੰ ਮਾੜਾ ਨਹੀਂ ਕਹਿ ਸਕਦੇ
ਕਿਉਂ ਕਿ ਇਹੀ ਤਾਂ ਸਭ ਦੀ ਅਸਲੀਅਤ ਦਿਖਾਉਂਦਾ ਹੈ

Amritvela Hukamnama Sahib Sachkhand Sri Darbar Sahib Sri Amritsar,(Ang:688-689)

🙏🏵️🌼🌻ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੮੮-੬੮੯)*੨੮ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*
Amritvela Hukamnama Sahib Sachkhand Sri Darbar Sahib Sri Amritsar,(Ang:688-689)
*11-May-2023 At;04:45AM.*🌻🌼🏵️🙏

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ* *ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥

अर्थ: हे प्रभू जी! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई! परमात्मा का नाम सदा-थिर रहने वाला है, प्रभू गुणों (का ख़ज़ाना) है और धरती के जीवों के दिल की जानने वाला है। गुरू का बख़्श़ा ज्ञान बताता है कि सिरजनहार प्रभू बेअंत है, जिस ने यह सृष्टि पैदा की है, वही इस को नाश करता है। जब उस के हुक्म में भेजा हुआ (मौत का) निमंत्रण आता है तो कोई जीव (उस निमंत्रण को) मोड़ नहीं सकता। परमात्मा आप ही (जीवों को) पैदा कर के आप ही संभाल करता है, आप ही प्रत्येक जीव के सिर पर (उस के किए कार्य अनुसार) लेख लिखता है, आप ही (जीव को सही जीवन-मार्ग की) सूझ बख़्श़ता है। मालिक-प्रभू अपहुँच है, जीवों के ज्ञान-इंद्रियों की उस तक पहुँच नहीं हो सकती। हे नानक जी! (उस के द्वार पर अरदास करो, और कहो – हे प्रभू!) तेरी सदा कायम रहने वाली सिफ़त-सलाह कर के मेरे अंदर आतमिक जीवन पैदा होता है (मुझे अपनी सिफ़त-सलाह बख़्श़) ॥१॥ हे प्रभू जी! तेरे बराबर का अन्य कोई नहीं है, (अन्य जो भी जगत में) आया है, (वह यहाँ से आखिर) चला जाएगा (तूँ ही सदा कायम रहने वाला हैं)। जिस मनुष्य की भटकना (गुरू) दूर करता है, प्रभू के हुक्म अनुसार उस के जन्म मरण के चक्र खत्म हो जाते हैं। गुरू जिस की भटकना दूर करता है, उस से उस परमात्मा की सिफ़त-सलाह करवाता है जिस के गुण बताए नहीं जा सकते। वह मनुष्य सदा-थिर प्रभू (की याद) में रहता है, सदा-थिर प्रभू (उस के हृदय में) प्रगट हो जाता है। वह मनुष्य रज़ा के मालिक-प्रभू का हुक्म पहचान लेता है (और समझ लेता है कि) प्रभू आप ही पैदा करता है और आप ही (अपने में) लीन कर लेता है। हे प्रभू! जिस मनुष्य ने तेरी सिफ़त- सलाह (की दात) गुरू से प्राप्त कर लई है, तूँ उस के मन में आ वसता हैं और अंत समय भी उस का मित्र बनता हैं। हे नानक जी! मालिक-प्रभू सदा कायम रहने वाला है, उस जैसा अन्य कोई नहीं। (उस के द्वार पर अरदास करो और कहो-) हे प्रभू! तेरे नाम से* *जुड़ने से (लोग परलोग में) आदर मिलता है ॥२॥ हे अदृष्ट रचनहार! तूँ सदा-थिर रहने वाला हैं और सब जीवों को पैदा करने वाला हैं। एक सिरजणहार ही (सारे जगत का) मालिक है, उस ने (जन्म और मरण) के दो रास्ते चलाएं हैं। (उसी की रज़ा अनुसार जगत में) झगड़ों की वृद्धि होती है। दोनों रास्ते प्रभू ने ही चलाएं हैं, सभी जीव उसी के हुक्म में हैं, (उसी के हुक्म अनुसार) जगत जमता और मरता रहता है। (जीव नाम को भुला कर माया के मोह का) ज़हर-रूप बोझ अपने सिर पर इक्कठा करी जाता है, (और यह नहीं समझता कि) परमात्मा के नाम के बिना अन्य कोई भी साथी-मित्र नहीं बन सकता। जीव (परमात्मा के) हुक्म अनुसार (जगत में) आता है, (पर माया के मोह में फंस कर उस) हुक्म को समझता नहीं। प्रभू आप ही जीव को अपने हुक्म अनुसार (सही रास्ते पा कर) संवारने के समर्थ है। हे नानक जी! गुरू के श़ब्द में जुड़ने से यह पहचान आती है कि जगत का मालिक सदा-थिर रहने वाला है और सब का पैदा करने वाला है ॥३॥ हे भाई! परमात्मा की भगती करने वाले मनुष्य परमात्मा की हज़ूरी में शोभा प्राप्त करते हैं, क्योंकि गुरू के श़ब्द की बरकत से वह अपने जीवन को सुंदर बना लेते हैं। वह मनुष्य आतमिक जीवन देने वाली बाणी अपनी जीभ से उचारते रहते हैं, जीव को उस बाणी से एक-रस कर लेते हैं। भगत-जन प्रभू के नाम से जीभ को रसा लेते हैं, नाम में जुड़ कर (नाम के लिए उनकी) प्यास बढ़ती है, गुरू के श़ब्द द्वारा वह प्रभू-नाम से सदके होते हैं (नाम की खातिर अन्य सभी शारीरिक सुख कुर्बान करते हैं। हे प्रभू! जब (भगत जन) तेरे मन को प्यारे लगते हैं, तब वह गुरू-पारस से स्पर्श कर के आप भी पारस हो जाते हैं (अन्यों को पवित्र जीवन देने योग्य हो जाते हैं)। जो मनुष्य आपा-भाव दूर करते हैं उनको वह आतमिक दर्जा मिल जाता है जहाँ आतमिक मौत असर नहीं कर सकती। परन्तु इस तरह कोई विरला ही गुरू के दिए ज्ञान की विचार करने वाला मनुष्य होता है। हे नानक जी! परमात्मा की भगती करने वाले मनुष्य सदा-थिर प्रभू के द्वार पर शोभा प्राप्त करते हैं, वह (अपने सारे जीवन में) सदा-थिर प्रभू के नाम का ही व्यपार करते हैं ॥४॥ जब तक मैं माया के लिए भुखा प्यासा रहता हूँ, तब तक मैं किसी भी तरह प्रभू के द्वार पर पहुँच नहीं सकता। (माया की तृष्णा दूर करने का इलाज) मैं जा कर अपने गुरू से पुछता हूँ (और उन की शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की श़रण पड़ कर मैं सदा-थिर नाम सिमरता हूँ, सदा-थिर प्रभू (की सिफ़त-सलाह) उचारता हूँ, और सदा-थिर प्रभू के साथ सांझ पाता हूँ। मैं हर रोज़ उस प्रभू का नाम मुख से लेता हूँ जो दीनों का सहारा है जो दया का स्रोत है और जिस पर माया का असर नहीं पड़ सकता। परमात्मा ने जिस मनुष्य को अपनी हज़ूरी से ही नाम सिमरन की करने-योग्य कार्य करने का हुक्म दे दिया, वह मनुष्य अपने मन को (माया की तरफ़ से) मार कर तृष्णा के असर से बच जाता है। हे नानक जी! उस मनुष्य को प्रभू का नाम ही मीठा और अन्य सभी रसों से श्रेष्ठ लगता है, उस ने नाम सिमरन की बरकत से माया की तृष्णा (अपने अंदर से) दूर कर ली होती है ॥५॥२॥

Dhhanaasaree Mahalaa 1 || Jeevaa Terai Naae Man Aanand Hai Jeeu || Saacho Saachaa Naau Gun Govind Hai Jeeu || Gur Giaan Apaaraa Sirjanhaaraa Jin Sirjee Tin Goee || Parvaanaa Aaeaa Hukam Pathaaeaa Fer N Sakai Koee || Aape Kar Vekhai Sir Sir Lekhai Aape Surat Bujhaaee || Naanak Saahib Agam Agochar Jeevaa Sachee Naaee ||1|| Tum Sar Avar N Koe Aaeaa Jaaesee Jeeu || Hukmee Hoe Niberr Bharam Chukaaesee Jeeu || Gur Bharam Chukaae Akathh* *Kahaae Sach Meh Saach Samaanaa || Aap Upaae Aap Samaae Hukmee Hukam Pashhaanaa || Sachee Vaddeaaee Gur Te Paaee Too Man Ant Sakhaaee || Naanak Saahib Avar N Doojaa Naam Terai Vaddeaaee ||2|| Too Sachaa Sirjanhaar Alakh Sirandeaa Jeeu || Ek Saahib Due Raah Vaad Vadhhandeaa Jeeu || Due Raah Chalaae Hukam Sabaae Janam Muaa Sansaaraa || Naam Binaa Naahee Ko Belee Bikh Laadee Sir Bhaaraa || Hukmee Aaeaa Hukam N Boojhai Hukam Savaaranhaaraa || Naanak Saahib Shabad Sinjaapai Saachaa Sirjanhaaraa ||3|| Bhagat Soheh Darvaar Shabad Suhaaeaa Jeeu || Boleh Amrit Baan Rasan Rasaaeaa Jeeu || Rasan Rasaae Naam Tisaae Gur Kai Shabad Vikaane || Paaras Parseai Paaras Hoe Jaa Terai Man Bhaane || Amraa Pad Paaeaa Aap Gavaaeaa Virlaa Giaan Veechaaree || Naanak Bhagat Sohan Dar Saachai Saache Ke Vaapaaree ||4|| Bhookh Piaaso Aathh Kiu Dar Jaaesaa Jeeu || Satgur Pooshhau Jaae Naam Dhheaaesaa Jeeu || Sach Naam Dhheaaee Saach Chavaaee Gurmukh Saach Pashhaanaa || Deenaa Naathh Daeaal Niranjan Andin Naam Vakhaanaa || Karnee Kaar Dhhurahu Furmaaee Aap Muaa Man Maaree || Naanak Naam Mahaa Ras Meethaa Trisnaa Naam Nivaaree ||5||2||

Meaning: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak Ji, the Lord Master is inaccessible and unfathomable; I live by His True Name. ||1|| No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak Ji, there is no other than the Lord and Master; greatness comes from Your Name. ||2|| You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak Ji, through the Shabad, the Word of the Lord and Master, the True Creator Lord is realized. ||3|| Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become* *the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak Ji, the devotees look beautiful in the Court of the True Lord; they are dealers in the Truth. ||4|| I am hungry and thirsty for wealth; how will I be able to go to the Lord’s Court ? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak Ji, the Naam is the sweetest essence; through the Naam, thirst and desire are stilled. ||5||2||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ🙏 🙏

Monday, May 8, 2023

Amritvela Hukamnama Sahib Sachkhand Sri Darbar Sahib Sri Amritsar,(Ang:647)

🙏🏵️🌻🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੪੭)*੨੫ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*
Amritvela Hukamnama Sahib Sachkhand Sri Darbar Sahib Sri Amritsar,(Ang:647)
*08-May-2023 At;04:45AM.*🌹🌻🏵️🙏

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥ 

सलोकु मः ३ ॥ परथाए साखी महा पुरख बोलदे साझी सगल जहानै ॥ गुरमुखि होए सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आए ॥ अंदरहु बाहरहु अंधिआं सुधि न काई पाए ॥ पंडित तिन की बरकती सभु जगतु खाए जो रते हरि नाए ॥ जिन गुर कै सबदि सलाहिआ हरि सिउ रहे समाए ॥ पंडित दूजै भाए बरकति न होवई ना धनु पलै पाए ॥ पड़ि थके संतोखु न आइओ अनदिनु जलत विहाए ॥ कूक पूकार न चुकई ना संसा विचहु जाए ॥ नानक नाम विहूणिआ मुहि कालै उठि जाए ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥

Shalok, Third Mehl:Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru's Grace, one remains dead while yet alive, the mind becomes content in itself. Those who have no faith in their own minds, O Nanak - how can they speak of spiritual wisdom? ||1|| Third Mehl: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord's Name. Those who praise the Word of the Guru's Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. ||2|| Pauree: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord's Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. ||12|| 

ਅਰਥ:ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

अर्थ: महापुरुष किसी के संबंध में शिक्षा के वचन बोलते हैं (पर वह शिक्षा) सारे संसार के लिए सांझे होते हैं, जो मनुष्य सतिगुरू के सन्मुख होते हैं, वह (सुन के) प्रभू का डर (हृदय में धारण) करते हैं, और अपने आप की खोज करते हैं (आत्म-विश्लेषण करते हैं)। सतिगुरू की कृपा से वे संसार में कार्य-व्यवहार करते हुए भी माया से उदास रहते हैं, और उनका मन अपने आप में पतीजा रहता है (बाहर भटकने से हट जाता है)। हे नानक! जिन का मन पतीजा नहीं, उनको ज्ञान की बातें करने का कोई लाभ नहीं होता।1। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है।हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2।हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ।मैं सदके हूँ उस सतिगुरू से जिसने (परमात्मा की) समझ बख्शी है।12।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫ਼ਤਿਹ ਜੀ🙏🙏

Friday, May 5, 2023

Amritvela Hukamnama Sahib Sachkhand Sri Darbar Sahib Sri Amritsar,(Ang:613)

🙏🌻🌹🌷ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੧੩)*੨੨ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*
Amritvela Hukamnama Sahib Sachkhand Sri Darbar Sahib Sri Amritsar,(Ang:613)
*05-May-2023 At;04:45AM.*🌷🌹🌻🙏
🌺🌺🌺🌺🌺🌺

*ਸੋਰਠਿ ਮਹਲਾ ੫ ॥*

*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥*

*☬ ਵਿਆਖਿਆ ☬*

*(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥*

*सोरठि महला ५ ॥*

*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥*

*☬ अर्थ ☬*

*(हे भाई! जैसे) राज के कामों में राजा मग्न रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरू की सेवा करके परमात्मा की सिफ़त-सलाह में ही प्रसन्न रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, ज़मीन के मालिकों को ज़मीन प्यारी लगती है, बच्चा दूध से मस्त रहता है। इसी प्रकार संत जन परमात्मा  के साथ प्यार करते हैं ॥२॥ हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥*

*Sorath Mahalaa 5 ||*

*Raajan Meh Raajaa Urjhaaeo Maanan Meh Abhemaanee || Lobhan Meh Lobhee Lobhaaeo Tiu Har Rang Rache Gyaanee ||1|| Har Jan Kau Ihee Suhaave || Pekh Nikatt Kar Sevaa Satgur Har Keertan Hee Triptaave || Rahaau || Amlan Siu Amlee Lapttaaeo Bhooman Bhoom Piaaree || Kheer Sang Baarik Hai Leenaa Prabh Sant Aise Hitkaaree ||2|| Bideaa Meh Biduansee Racheaa Nain Dekh Sukh Paaveh || Jaise Rasnaa Saad Lubhaanee Tiu Har Jan Har Gun Gaaveh ||3|| Jaisee Bhookh Taisee Kaa Poorak Sagal Ghattaa Kaa Suaamee || Naanak Piaas Lagee Darsan Kee Prabh Mileaa Antarjaamee ||4||5||16||*

*☬ Meaning ☬*

*As the king is entangled in kingly affairs, and the egotist in his own egotism, And the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. ||3|| As is the hunger, so is the fulfiller; He is the Lord and Master of all hearts. Nanak Ji thirsts for the Blessed Vision of the Lord's Darshan; he has met God, the Inner-knower, the Searcher of hearts. ||4||5||16||*

     🌺🌺🌺🌺🌺🌺

      *-- NAAM JAPO G --*
      *-- KIRAT KARO G --*
  *-- VAND KE SHAKO G --*

     🌺🌺🌺🌺🌺🌺

*WAHEGURU JI KA KHALSA*
  *WAHEGURU JI KI FATEH*
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏🌻🙏

Program to develop for cost saving in hotel industry

 To develop a program for cost-saving in a hotel, you can consider the following features: Key Features 1. *Room Management*: Optimize room ...